ਸਥਾਨਕ ਪੁਲਸ ਨੇ ਮੰਗਲਵਾਰ ਨੂੰ ਇਕ ਵਿਅਕਤੀ ਨੂੰ ਚੋਰੀ ਦੇ ਚਾਰ ਮੋਟਰਸਾਈਕਲਾਂ ਸਮੇਤ ਗ੍ਰਿਫਤਾਰ ਕੀਤਾ ਹੈ। ਐਸਐਚਓ ਇੰਸਪੈਕਟਰ ਉਪਕਾਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਦੀ ਪਛਾਣ ਸ਼ਮਸ਼ੇਰ ਸਿੰਘ ਸ਼ੇਰਾ ਵਾਸੀ ਜੌੜਾ ਵਜੋਂ ਹੋਈ ਹੈ। ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਨੂੰ ਮੰਗਲਵਾਰ ਨੂੰ ਸਥਾਨਕ ਮੈਰਿਜ ਪੈਲੇਸ ਤੋਂ ਚੋਰੀ ਦੇ ਬਾਈਕ ਸਮੇਤ ਕਾਬੂ ਕੀਤਾ ਗਿਆ ਅਤੇ ਹੋਰ ਪੁੱਛਗਿੱਛ ਕਰਨ 'ਤੇ ਉਸ ਨੇ ਦੱਸਿਆ ਕਿ ਉਸ ਨੇ ਤਿੰਨ ਹੋਰ ਚੋਰੀ ਦੇ ਬਾਈਕ ਆਪਣੇ ਘਰ ਰੱਖੇ ਹੋਏ ਸਨ।ਪੁਲਸ ਨੇ ਚਾਰੇ ਬਾਈਕ ਆਪਣੇ ਕਬਜ਼ੇ 'ਚ ਲੈ ਲਈਆਂ ਹਨ। ਐੱਸਐੱਚਓ ਨੇ ਦੱਸਿਆ ਕਿ ਆਈਪੀਸੀ ਦੀ ਧਾਰਾ 379 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਮੁਲਜ਼ਮ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ, ਜਿੱਥੋਂ ਉਸ ਨੂੰ ਦੋ ਦਿਨ ਦੇ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਗਿਆ।
ਤਰਨਤਾਰਨ ਪੁਲਿਸ ਨੇ 5 ਕਿਲੋ ਭੁੱਕੀ ਸਮੇਤ ਇੱਕ ਦੋਸ਼ੀ ਨੂੰ ਕੀਤਾ ਕਾਬੂ